ਪੰਜਾਬ ਵਿਚ ਭਾਜਪਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਬਾਰੇ ਕਿਆਸ ਅਰਾਈਆਂ ਦੇ ਵਿਚਕਾਰ ਬਿਕਰਮ ਸਿੰਘ ਮਜੀਠੀਆ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਦੋਵੇਂ ਪਾਰਟੀਆਂ ਸੰਭਾਵਤ ਤੌਰ ਉਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜ ਸਕਦੀਆਂ ਹਨ।
ਮਜੀਠੀਆ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।

hi